ਪੰਜਾਬੀ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਹਮੇਸ਼ਾ ਪ੍ਰੇਰਿਤ ਕੀਤਾ ਜਾਂਦਾ ਕਿ ਉਹ ਵਿੱਦਿਅਕ ਅਤੇ ਸਹਿ -ਵਿੱਦਿਅਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਤੇ ਆਪਣੀ ਪ੍ਰ ਤਿਭਾ ਨੂੰ ਨਿਖਾਰਨ।ਇਸ ਕਰਕੇ ਵਿਦਿਆਰਥੀਆਂ ਵਿੱਚ ਕਵਿਤਾ ਉਚਾਰਨ ਮੁਕਾਬਲੇ,ਲੇਖ ਲਿਖਣ,ਭਾਸ਼ਣ,ਸਲੋਗਨ ਲਿਖਣ ਮੁਕਾਬਲੇ,ਪੋਸਟਰ ਮੇਕਿੰਗ,ਪ੍ਰਸ਼ਨੋਤਰੀ ਮੁਕਾਬਲੇ ਆਦਿ ਕਈ ਮੁਕਾਬਲ ਕਰਵਾਏ ਗਏ। ਪੰਜਾਬੀ ਵਿਭਾਗ ਤੇ ਅੰਗਰੇਜ਼ੀ ਵਿਭਾਗ ਨਾਲ ਮਿਲ ਕੇ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਦਾ ਆਯੋਜਨ ਕਰਦਾ ਹੈ ਜਿਸ ਵਿੱਚ ਵਿਦਿਆਰਥੀਆਂ ਦੇ ਅੰਦਰੂਨੀ ਹੁਨਰ ਦਾ ਪ੍ਰਦਰਸ਼ਨ ਹੋ ਸਕੇ ।ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਤੇ ਮਹਾਤਮਾ ਗਾਂਧੀ ਦੇ150 ਵੇਂ ਵਰ੍ਹੇ ਨੂੰ ਸਮਰਪਿਤ ਕਾਫੀ ਪ੍ਰੋਗਰਾਮ ਕਰਵਾਏ ਗਏ ।ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਤੇ ਇਨ੍ਹਾਂ ਪ੍ਰੋਗਰਾਮਾ ਵਿੱਚ ਵਿਦਿਆਰਥੀਆਂ ਨੂੰ ਆਪਣੀ ਕਲਾ ਨੂੰ ਦਿਖਾਉਣ ਦਾ ਮੌਕਾ ਮਿਲਿਆ। ਇਸੇ ਲੜੀ ਦੇ ਸੰਬੰਧ ਵਿੱਚ 19 ਨਵੰਬਰ 2018 ਨੂੰ ਕਾਲਜ ਵਿਖੇ ਲੈਕਚਰ ਲੜੀ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪੰਜਾਬੀ ਵਿਭਾਗ ਦੇ ਮੁਖੀ ਡਾ. ਕਰਮਦੀਪ ਕੌਰ ਨੇ ਮੁੱਖ ਬੁਲਾਰੇ ਦੇ ਤੌਰ ਤੇ ਵਿਦਿਆਰਥੀਆ ਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਫਿਲਾਸਫੀ ਨਾਲ ਸਬੰਧਤ ਤੇ ਉਨ੍ਹਾਂ ਦੀ ਸ਼ਖ਼ਸੀਅਤ ਦੇ ਪੱਖ ਵਿੱਚ ਜਾਣਕਾਰੀ ਮੁਹੱਈਆ ਕਰਵਾਈ ਗਈ। ਮਿਤੀ 28 ਸਤੰਬਰ 2019 ਨੂੰ ਕਾਲਜ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌਂ ਪੰਜਾਹ ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਾ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਰਦਾਰ ਸਤਨਾਮ ਸੰਘ ਸਲ੍ਹੋਪੁਰੀ ਹੀਲਿੰਗ ਸੋਲਜ਼ ਸੋਸਾਇਟੀ ਦੇ ਮੁੱਖ ਕੋਆਰਡੀਨੇਟਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ "ਸ਼ਖ਼ਸੀਅਤ ਦੇ ਵਿਕਾਸ "ਵਿਸ਼ੇ ਤੇ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਤਹਿਤ ਦੇਸ਼ ਪੱਧਰ ਦਾ ਨੈਤਿਕ ਸਿੱਖਿਆ ਦਾ ਇਮਤਿਹਾਨ ਹੋਇਆ ।ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਪੇਪਰ ਦਿੱਤਾ। ਇਸ ਵਿੱਚ ਮੁਖੀ ਡਾ. ਕਰਮਦੀਪ ਕੌਰ ਨੇ ਕੁਆਰਡੀਨੇਟਰ ਦੇ ਤੌਰ ਤੇ ਕੰਮ ਕੀਤਾ। ਸ਼੍ਰੀ ਗੁ ਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਬੀ.ਐਸ.ਸੀ ਭਾਗ ਪਹਿਲਾ ਦੇ ਵਿਦਿਆਰਥੀਆਂ ਵਿੱਚ ਲੇਖ ਲਿਖਣ ਮੁਕਾਬਲੇ ਤੇ ਸਲੋਗਨ ਲਿਖਣ ਦੇ ਮੁਕਾਬ ਲੇ ਕਰਵਾਏ ਗਏ। ਜੱਲ੍ਹਿਆਂਵਾਲੇ ਬਾਗ ਦੇ ਸਾਕੇ ਦੀ ਸ਼ਤਾਬਦੀ ਦੇ ਸਬੰਧ ਵਿਚ ਤੇ ਗਦਰੀ ਯੋਧਿਆਂ ਦੇ ਸੰਬੰਧ ਵਿਚ ਵਿਦਿਆਰਥੀਆਂ ਤੋਂ ਲੇਖ ਲਿਖਣ ਮੁਕਾਬਲਾ ਕਰਵਾਇਆ ਤਾਂ ਜੋ ਵਿਦਿਆ ਰਥੀ ਇਨ੍ਹਾਂ ਵਿਦਵਾਨਾ ,ਯੋਧਿਆਂ ਤੇ ਸੂਰਬੀਰਾਂ ਦੀ ਸ਼ਖ਼ਸੀਅਤ ਤੋਂ ਜਾਣੂ ਹੋ ਸਕਣ।